3/21/2010
ਦੂਜੀ ਉਦਾਸੀ
ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋ. ਸਾਹਿਬ ਸਿੰਘ ਅਨੁਸਾਰ ਇਹ ਉਦਾਸੀ ਸੰਨ 1517 ਤੋਂ 1518 ਤਕ ਦੀ ਸੀ। ਇਸ ਉਦਾਸੀ ਦੌਰਾਨ ਗੁਰਦੇਵ ਨੇ ਜੰਮੂ ਤੇ ਕਸ਼ਮੀਰ ਦੀ ਯਾਤਰਾ ਕੀਤੀ। ਆਪ ਗਿਆਨ ਕੋਟ ਅਤੇ ਜੰਮੂ ਤੋਂ ਹੁੰਦੇ ਹੋਏ ਪਹਿਲਾਂ ਵੈਸ਼ਨੋ ਦੇਵੀ ਗਏ, ਫਿਰ ਮਟਨ ਵਿਚ ਅਮਰਨਾਥ ਤੇ ਉਸ ਤੋਂ ਵੀ ਪਰ੍ਹੇ ਬਰਫ਼ਾਂ ਲੱਦੀ ਪਰਬਤ ਮਾਲਾ ਉਂਤੇ, ਜਿਥੇ ਕੁਝ ਸਿੱਧਾਂ ਨਾਲ ਆਪ ਜੀ ਦਾ ਸੰਵਾਦ ਹੋਇਆ। ਭਾਈ ਗੁਰਦਾਸ ਜੀ ਦਾ ਕਥਨ ਹੈ: -ਫਿਰਿ ਜਾਇ ਚੜ੍ਹਿਆ ਸੁਮੇਰ ਪਰਿ ਸਿਧਿ ਮੰਡਲੀ ਦ੍ਰਿਸਟਿ ਆਈ। ਸਬਦਿ ਜਿਤੀ ਸਿਧਿ ਮੰਡਲੀ...।
ਲੇਬਲ-
ਧਰਮ,
ਪੰਜਾਬ,
ਪੰਜਾਬ ਦਾ ਇਤਿਹਾਸ,
ਪੰਜਾਬ ਦਾ ਸੱਭਿਆਚਾਰ