3/21/2010
ਤੀਜੀ ਉਦਾਸੀ
ਤੀਜੀ ਉਦਾਸੀ (ਸੰਨ 1518 ਤੋਂ 1521) ਤਕ ਹੈ, ਆਪ ਜੀ ਕਰਤਾਰਪੁਰ ਤੋਂ ਪੱਛਮ ਦੇ ਦੇਸ਼ਾਂ ਦੀ ਯਾਤਰਾ ਲਈ ਚੱਲੇ। ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ: ਬਾਬਾ ਫਿਰਿ ਮੱਕੇ ਗਇਆ ਨੀਲ ਬਸਤ੍ਰ ਧਾਰੇ ਬਨਵਾਰੀ। ਓਪਰੀਆਂ ਧਰਤੀਆਂ ਓਪਰੇ ਲੋਕ ਪਰ ਸਤਿਗੁਰੂ ਜੀ ਨੂੰ ਤਾਂ ਕੁਝ ਵੀ ਓਪਰਾ ਨਹੀਂ ਸੀ ਲੱਗਦਾ। ਸਾਰੇ ਹੀ ਆਪਣੇ ਸਨ। ਇਸ ਵਾਰ ਆਪ ਜੀ ਕਰਤਾਰਪੁਰ ਤੋਂ ਗੁਰਮਤਿ ਪ੍ਰਕਾਸ਼ 13 ਨਵੰਬਰ 2007 ਤੁਰੇ ਤਾਂ ਕਸੂਰ, ਪਾਕਪਟਨ, ਤੁਲੰਭਾ, ਮੁਲਤਾਨ, ਬਹਾਵਲਪੁਰ, ਸ਼ੱਖਰ ਆਦਿ ਕਈ ਥਾਵਾਂ ਤੋਂ ਹੁੰਦੇ ਹੋਏ ਮੁਸਲਿਮ ਹਾਜ਼ੀਆਂ ਦੇ ਕਾਫ਼ਿਲੇ ਵਿਚ ਸ਼ਾਮਿਲ ਹੋ ਕੇ ਮਕਰਾਨ ਦੇ ਇਲਾਕੇ ਵਿਚ ਪੁੱਜੇ। ਫਿਰ ਮੱਕੇ ਗਏ। ਮੱਕੇ ਹਾਜ਼ੀਆਂ ਨਾਲ ਗੁਰੂ ਜੀ ਦਾ ਵਿਚਾਰ-ਵਟਾਂਦਰਾ ਹੋਇਆ। ਰੁਕਨਦੀਨ ਨਾਲ ਬਹਿਸ ਹੋਈ। ਉਸ ਨੂੰ ਆਪਣੀ ਖੜਾਂਵ ਨਿਸ਼ਾਨੀ ਦਿੱਤੀ। ਫਿਰ ਮਦੀਨੇ ਗਏ, ਫਿਰ ਬਸਰੇ ਤੇ ਬਸਰੇ ਤੋਂ ਕਰਬਲਾ, ਫਿਰ ਬਗ਼ਦਾਦ। ਇਸ ਦਾ ਵਰਨਣ ਭਾਈ ਗੁਰਦਾਸ ਜੀ ਨੇ ਕੀਤਾ ਹੈ: ਫਿਰਿ ਬਾਬਾ ਗਇਆ ਬਗਦਾਦਿ ਨੋ ਬਾਹਰਿ ਜਾਇ ਕੀਆ ਅਸਥਾਨਾ। ਇਕੁ ਬਾਬਾ ਅਕਾਲ ਰੂਪੁ ਦੂਜਾ ਰਬਾਬੀ ਮਰਦਾਨਾ। ਰਾਗ ਨੂੰ ਹਰਾਮ ਸਮਝੇ ਜਾਣ ਵਾਲੇ ਸ਼ਹਿਰ ਵਿਚ ਕੀਰਤਨ, ਸੱਤ ਜ਼ਿਮੀਂ, ਅਸਮਾਨ ਮੰਨਣ ਵਾਲਿਆਂ ਨੂੰ ‘ਪਾਤਾਲਾ ਪਾਤਾਲ, ਲਖ ਆਗਾਸਾ ਆਗਾਸ’ ਦੱਸਦੇ ਹੋਏ ਫਿਰ ਬਗ਼ਦਾਦ ਤੋਂ ਇਸਫਰਾਨ, ਤਹਿਰਾਨ, ਮਸਤੱਕ ਬੁਖ਼ਾਰਾ ਤੇ ਸਮਰਕੰਦ ਹੁੰਦੇ ਹੋਏ ਕਾਬੁਲ ਤੇ ਜਲਾਲਾਬਾਦ ਦੇ ਰਸਤੇ ਰਾਵਲਪਿੰਡੀ ਦੇ ਲਾਗੇ ਹਸਨ ਅਬਦਾਲ ਪੁੱਜੇ। ਫਿਰ ਐਮਨਾਬਾਦ ਤੋਂ ਕਰਤਾਰਪੁਰ। ਇਸ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਸਲਿਮ ਵਿਸ਼ਵਾਸਾਂ, ਰਹੁਰੀਤਾਂ ਤੇ ਧਰਮ-ਗ੍ਰੰਥਾਂ ਦਾ ਡੂੰਘਾ ਅਧਿਐਨ ਕੀਤਾ। ਐਮਨਾਬਾਦ ਬਾਬਰ ਦਾ ਹਮਲਾ ਹੋਇਆ, ਜਿਸ ਦਾ ਵਰਣਨ ਆਪ ਜੀ ਨੇ ਆਪਣੀ ਬਾਣੀ ਵਿਚ ਕੀਤਾ।
ਲੇਬਲ-
ਧਰਮ,
ਪੰਜਾਬ,
ਪੰਜਾਬ ਦਾ ਇਤਿਹਾਸ,
ਪੰਜਾਬ ਦਾ ਸੱਭਿਆਚਾਰ