3/20/2010
ਗੁਰੂ ਨਾਨਕ ਦੇਵ ਜੀ
ਗੁਰੂ ਨਾਨਕ ਦੇਵ ਜੀ ਸਿੱਖਾ ਦੇ ਮੋਢੀ ਗੁਰੂ ਸਨ। ਇਨ੍ਹਾਂ ਦਾ ਜਨਮ ੨੦ ਅਕਤ੍ਬ੍ਰ 1469 ਨੂੰ ਪਾਕਿਸਤਾਨ ਵਿਖੇ ਰਾਇ-ਭੋਇ ਦੀ ਤਲਵੰਡੀ ਵਿੱਚ ਹੋਇਆ। ਤਲਵੰਡੀ ਦਾ ਚੌਧਰੀ ਰਾਇ ਬੁਲਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਨਿੰਨ ਸੇਵਕ ਹੋਇਆ ਹੈ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਧਰਤੀ ’ਤੇ ਹੋਣ ਤੋਂ ਪਹਿਲਾਂ ਰਾਇ ਬੁਲਾਰ ਉਸੇ ਰਾਤ ਨੂੰ ਇਕ ਸੁਪਨਾ ਦੇਖਦਾ ਹੈ, ਜਿਸ ਨੂੰ ਨਨਕਾਇਣ ਦਾ ਕਰਤਾ ਬਹੁਤ ਸੁੰਦਰ ਸ਼ਬਦਾਂ ਵਿਚ ਅੰਕਿਤ ਕਰਦਾ ਹੈਉਂ ਚੀ ਮਾੜੀ ਆਪਣੀ ਸੁੱਤਾ ਰਾਇ ਬੁਲਾਰ। ਅੱਲ੍ਹਾ ਅਕਬਰ ਆਖ ਕੇ ਬਰੜਾਇਆ ਤ੍ਰੈ ਵਾਰ। ਬੇਗ਼ਮ ਝੂਟ ਜਗਾਇਆ ਪੁੱਛਿਆ ਨਾਲ ਪਿਆਰ। ਕੀ ਤਕਦਾ ਹਾਂ ਖ਼ਾਬ ਵਿਚ ਬੋਲਿਆ ਤੇ ਵਿਚਕਾਰ। ਅਸਮਾਨਾਂ ਤੋਂ ਟੁੱਟ ਕੇ ਤਾਰਾ ਇਕ ਬਲਕਾਰ। ਤਲਵੰਡੀ ’ਤੇ ਡਿਗਿਆ ਚਮਕ ਅਜਾਇਬ ਮਾਰ। ਵਗ ਪਿਆ ਵਿਚ ਬਾਰ ਦੇ ਨੂਰਾਂ ਦਾ ਦਰਿਆ। ਰੁੜ੍ਹਿਆ ਜਾਵਾਂ ਉਸ ਵਿਚ ਕੰਢਾ ਹੱਥ ਨਾ ਆਵੇ। ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ ਤਾਂ ਇਹੀ ਪ੍ਰਕਾਸ਼-ਰੂਪੀ ਤਾਰਾ ਪਿਤਾ ਕਾਲੂ ਜੀ ਅਤੇ ਮਾਤਾ ਤ੍ਰਿਪਤਾ ਜੀ ਦੀ ਗੋਦ ਵਿਚ ਚਮਕਣ ਲੱਗ ਪਿਆ। ਇਸੀ ਤਾਰੇ ਨੂੰ ਗੁਰਬਾਣੀ ਵਿਚ ‘ਚਰਾਗੁ’ ਕਿਹਾ ਗਿਆ ਹੈ। ਇਸ ਚਿਰਾਗ ਸਦਕੇ ਹੀ ਅੰਧਕਾਰ ਵਿਚ ਪ੍ਰਕਾਸ਼ ਹੋਇਆ। ਕਲਯੁੱਗ ਵਿਚ ਨਾਮ ਧਰਮ ਦੀ ਚਰਚਾ ਚੱਲੀ। ਸਾਰੇ ਭਵਨਾਂ ਵਿਚ ਪਾਰਬ੍ਰਹਮ ਦਾ ਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰੁਸ਼ਨਾਈ ਫੈਲ ਗਈ: ਬਲਿਓ ਚਰਾਗੁ ਅੰਧ੍ਹਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ॥ (ਪੰਨਾ 1387) ਭਾਈ ਗੁਰਦਾਸ ਜੀ ਨੇ ਇਸ ਪ੍ਰਕਾਸ਼ ਨੂੰ ਆਪਣੇ ਸ਼ਬਦਾਂ ਵਿਚ ਸੂਰਜ ਕਿਹਾ, ਕਿਉਂਕਿ ਸੂਰਜ ਦਾ ਪ੍ਰਕਾਸ਼ ਐਸਾ ਹੁੰਦਾ ਹੈ ਜਿਸ ਨਾਲ ਹਰ ਇਕ ਕੋਨੇ ਵਿਚ ਪਸਰਿਆ ਹੋਇਆ ਹਨੇਰਾ ਖੰਭ ਲਾ ਕੇ ਉਂਡ ਜਾਂਦਾ ਹੈ। ਸੂਰਜ ਦੇ ਤੇਜ਼ ਪ੍ਰਕਾਸ਼ ਨਾਲ ਹਰ ਤਰਫ਼ ਫੈਲੀ ਹੋਈ ਧੁੰਧ ਵੀ ਮਿਟ ਜਾਂਦੀ ਹੈ: ਸਤਿਗੁਰੁ ਨਾਨਕੁ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ। ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ। (ਵਾਰ 1;27) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਹੋਣ ਨਾਲ ਧਰਤੀ ’ਤੇ ਗਿਆਨ ਦਾ ਪ੍ਰਕਾਸ਼ ਹੋ ਗਿਆ, ਅਗਿਆਨਤਾ ਦੀ ਧੁੰਧ ਦਾ ਪਸਾਰਾ ਵੀ ਖ਼ਤਮ ਹੋਣ ਲੱਗਾ। ਇਸ ਧਰਤੀ ਤੋਂ ਨਵੇਂ ਰਾਗ ਬੋਧ ਸੰਗੀਤ ਦੇ ਵਾਜੇ ਵੱਜਣ ਲੱਗੇ। ਜੋਗੀ-ਜੰਗਮ, ਇੰਦ੍ਰ, ਭਗਤ ਪ੍ਰਹਿਲਾਦ, ਬ੍ਰਹਮਾ ਦੇ ਪੁੱਤਰ ਸਨਕ, ਸਨੰਦਨ, ਸਨਤ ਕੁਮਾਰ, ਸਨਾਤਨ ਆਦਿ ਸਭ ਗਾਉਣ ਲੱਗੇ: ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ॥ ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ॥ (ਪੰਨਾ 1389) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਸੰਸਾਰ ਅੰਦਰ ਖਾਸ ਤੌਰ ’ਤੇ ਭਾਰਤ ਵਰਸ਼ ਦੀ ਅੰਦਰੂਨੀ ਹਾਲਤ ਮੰਦਭਾਗੀ ਸੀ। ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਦਾ ਅੰਦਾਜ਼ਾ ਉਥੋਂ ਦੀ ਰਾਜਨੀਤਿਕ, ਆਰਥਿਕ, ਸਮਾਜਿਕ ਅਤੇ ਧਾਰਮਿਕ ਹਾਲਤ ਤੋਂ ਲਾਇਆ ਜਾਂਦਾ ਹੈ। ਭਾਰਤ ਇਨ੍ਹਾਂ ਚਾਰੇ ਪ੍ਰਸਥਿਤੀਆਂ ਵਿਚ ਆਪਣੇ ਅਸਲੀ ਵਜੂਦ ਨੂੰ ਖੋਹ ਚੁੱਕਾ ਸੀ। ਧਰਮ ਦੇ ਆਗੂ ਆਪਣਾ ਧੀਰਜ ਖੋਹ ਚੁੱਕੇ ਸਨ। ਕਾਜ਼ੀ, ਬ੍ਰਾਹਮਣ ਅਤੇ ਜੋਗੀ ਤਿੰਨੇ ਹੀ ਲੋਕਾਈ ਨੂੰ ਕੁਰਾਹੇ ਪਾ ਰਹੇ ਸਨ। ਇਸ ਲਈ ਇਨ੍ਹਾਂ ਤਿੰਨਾਂ ਨੂੰ ਗੁਰੂ ਜੀ ਨੇ ਕਰੜੇ ਸ਼ਬਦਾਂ ਰਾਹੀਂ ਨਿੰਦਿਆ ਹੈ: ਕਾਦੀ ਕੂੜੁ ਬੋਲਿ ਮਲੁ ਖਾਇ॥ ਬ੍ਰਾਹਮਣੁ ਨਾਵੈ ਜੀਆ ਘਾਇ॥ ਜੋਗੀ ਜੁਗਤਿ ਨ ਜਾਣੈ ਅੰਧੁ॥ ਤੀਨੇ ਓਜਾੜੇ ਕਾ ਬੰਧੁ॥ (ਪੰਨਾ 662) ਧਰਮ ਦਾ ਵਿਵਹਾਰ ਵਰਣ-ਵਿਵਸਥਾ ਵਿਚ ਵੰਡਿਆ ਗਿਆ। ਵਰਣ-ਆਸ਼ਰਮ ਵਿਵਸਥਾ ਜਿਸ ਮਨੋਰਥ ਜਾਂ ਆਦਰਸ਼ ਲਈ ਆਰੰਭ ਕੀਤੀ ਗਈ ਸੀ ਉਹ ਵਿਲੀਨ ਹੋ ਗਈ ਸੀ। ਸਮਾਜ ਵਿਚ ਬ੍ਰਾਹਮਣਾਂ ਦਾ ਰੁਤਬਾ ਵਧਦਾ ਗਿਆ ਜਿਸ ਨਾਲ ਨੀਵੀਆਂ ਜਾਤਾਂ ਦਾ ਜੀਵਨ ਨਰਕ ਬਣ ਗਿਆ। ਉਨ੍ਹਾਂ ਦੀ ਹਾਲਤ ਦਿਨ-ਪ੍ਰਤੀਦਿਨ ਨਿਘਰਦੀ ਗਈ। ਉਨ੍ਹਾਂ ਦੇ ਵਿਕਾਸ ਦੇ ਦਰਵਾਜ਼ੇ ਬੰਦ ਹੋ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਜ਼ੋਰਦਾਰ ਸ਼ਬਦਾਂ ਵਿਚ ਬ੍ਰਾਹਮਣਵਾਦ ਨੂੰ ਨਕਾਰ ਕੇ ਨੀਚ ਕਹੇ ਜਾਂਦੇ ਲੋਕਾਂ ਦੀ ਬਾਂਹ ਫੜੀ ਅਤੇ ਫ਼ੁਰਮਾਇਆ: ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ॥ (ਪੰਨਾ 15) ਗੁਰੂ ਜੀ ਨੇ ਊਚ-ਨੀਚ ਦਾ ਭੇਦ ਮਿਟਾ ਕੇ ਸਮਾਨਤਾ ਤੇ ਭਰਾਤਰੀ-ਭਾਵ ਦਾ ਪ੍ਰਚਾਰ ਕੀਤਾ। ਇਸ ਤਰ੍ਹਾਂ ਰਸਮਾਂ-ਰਿਵਾਜਾਂ, ਮੂਰਤੀ-ਪੂਜਾ, ਯੱਗਾਂ, ਊਚ-ਨੀਚ ਅਤੇ ਜਾਤ-ਪਾਤ ਦੇ ਵਿਤਕਰੇ, ਕਰਮਕਾਂਡ, ਪੂਜਾ, ਅਨੇਕਾਂ ਵਹਿਮਾਂ-ਭਰਮਾਂ, ਸ਼ੰਕਿਆਂ, ਅੰਧ-ਵਿਸ਼ਵਾਸਾਂ ਅਤੇ ਬਾਹਰੀ ਆਚਾਰਾਂ-ਵਿਹਾਰਾਂ ਨੇ ਇਥੋਂ ਦੇ ਪ੍ਰਚੱਲਤ ਧਰਮ ਨੂੰ ਵਿਕਰਤ ਕਰ ਦਿੱਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਦੀ ਇਸ ਵਾਸਤਵਿਕਤਾ ਨੂੰ ਬਾਣੀ ਰਾਹੀਂ ਨਕਾਰਾਤਮਕ ਸਿੱਧ ਕੀਤਾ। ਕਿਸੇ ਸਮੇਂ ਵਿਸ਼ਵ ਨੂੰ ਪ੍ਰਭਾਵਿਤ ਕਰਨ ਵਾਲੇ ਧਰਮ ਦੇ ਦਾਰਸ਼ਨਿਕ ਪ੍ਰਭਾਵ ਸਮੇਂ ਦੇ ਬੀਤਣ ਨਾਲ ਕੁਰੀਤੀਆਂ ਦਾ ਸ਼ਿਕਾਰ ਹੋ ਗਏ ਸਨ। ਪਰਮਾਤਮਾ ਦੇ ਸਰੂਪ ਨੂੰ ਗੁੰਝਲਦਾਰ ਬਣਾ ਦਿੱਤਾ ਗਿਆ ਸੀ। ਪਰਮਾਤਮਾ ਨੂੰ ਮੰਦਰਾਂ ਵਿਚ ਕੈਦ ਕਰ ਦਿੱਤਾ ਗਿਆ ਸੀ। ਹਿੰਦੂਆਂ ਦੇ ਨਾਲਨਾਲ ਬੋਧੀ ਵੀ ਮੂਰਤੀਆਂ ਦੀ ਪੂਜਾ ਕਰਨ ਲੱਗੇ। ਇਕ ਸਮਾਂ ਅਜਿਹਾ ਆਇਆ ਕਿ ਮੂਰਤੀਆਂ ਦੀ ਸੰਖਿਆ ਹਿੰਦੂਆਂ ਨਾਲੋਂ ਵਧ ਗਈ ਸੀ। ਧਾਰਮਿਕ ਹਾਲਤ ਨਿੱਘਰੀ ਹੋਈ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਾਰਮਿਕ ਅਧੋਗਤੀ ਦਾ ਗੰਭੀਰਤਾ ਨਾਲ ਅਧਿਐਨ ਕੀਤਾ ਅਤੇ ਜਗਤ-ਜਲੰਦੇ ਨੂੰ ਠਾਰਣ ਲਈ ਮਾਨਵੀ ਚੇਤਨਾ ਨੂੰ ਜਾਗ੍ਰਿਤ ਕਰਨ ਲਈ ਤਿੰਨ ਉਦਾਸੀਆਂ ਦਾ ਇਕ ਲੰਮਾ ਪ੍ਰੋਗਰਾਮ ਉਲੀਕਿਆ ਤਾਂ ਜੋ ਜ਼ੁਲਮਾਂ ਥੱਲੇ ਦੱਬੀ ਹੋਈ ਮਨੁੱਖਤਾ ਨੂੰ ਸਾਰਥਿਕ ਜੀਵਨ-ਮਾਰਗ ਲਈ ਨਵੀਂ ਸੇਧ ਪ੍ਰਾਪਤ ਹੋ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਰੱਬੀ ਏਕਤਾ ਅਤੇ ਮਾਨਵੀ ਚੇਤਨਾ ਨਾਲ ਲੋਕਾਈ ਨੂੰ ਜਾਗ੍ਰਿਤ ਕੀਤਾ। ਗੁਰੂ ਜੀ ਨੇ ਰਾਜਸੀ ਸਮਾਜਿਕ ਜ਼ਬਰ ਵਿਰੁੱਧ ਜਹਾਦ ਕੀਤਾ। ਰੱਤ ਪੀਣੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਭ੍ਰਿਸ਼ਟ ਕਰਮਚਾਰੀ ਵਰਗ ਦੀ ਕਰੜੇ ਸ਼ਬਦਾਂ ਰਾਹੀਂ ਆਲੋਚਨਾ ਕੀਤੀ: ਰਾਜੇ ਸੀਹ ਮੁਕਦਮ ਕੁਤੇ॥ ਜਾਇ ਜਗਾਇਨ੍ ਿਬੈਠੇ ਸੁਤੇ॥ ਚਾਕਰ ਨਹਦਾ ਪਾਇਨ੍ ਿਘਉ॥ ਰਤੁ ਪਿਤੁ ਕੁਤਿਹੋ ਚਟਿ ਜਾਹੁ॥ (ਪੰਨਾ 1288) ਉਸ ਸਮੇਂ ਦੀ ਰਾਜਨੀਤੀ ਧਾਰਮਿਕ ਅੰਨ੍ਹੇਪਣ ਦੀ ਦਾਸੀ ਬਣੀ ਹੋਈ ਸੀ। ਮੁਸਲਮਾਨਾਂ ਦਾ ਅਸਲ ਮਨੋਰਥ ਹਿੰਦੁਸਤਾਨ ਵਿਚ ਮੁਸਲਮਾਨੀ ਰਾਜ ਸਥਾਪਿਤ ਕਰਨ ਦੇ ਨਾਲ-ਨਾਲ ਆਪਣੇ ਧਰਮ ਨੂੰ ਵੀ ਸਥਾਪਿਤ ਕਰਨਾ ਸੀ। ਉਹ ‘ਅੱਲ੍ਹਾ ਹੂ’ ਦੀ ਗੂੰਜ ਧਾਰਮਿਕ ਸਥਾਨਾਂ ਵਿਚ ਸੁਣਨਾ ਚਾਹੁੰਦੇ ਸਨ। ਭਾਰਤੀ ਲੋਕਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਂਦਾ ਸੀ। ਇਕ ਦਿਨ ਵਿਚ ਹੀ ਲੱਖਾਂ ਬੰਦਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਸੀ। ਲੋਕਾਂ ਦੀ ਨਾ ਤਾਂ ਜਾਨ ਸੁਰੱਖਿਅਤ ਸੀ ਅਤੇ ਨਾ ਹੀ ਸੰਪਤੀ। ਮੈਕਾਲਿਫ਼ ਨੇ ਲਿਖਿਆ ਹੈ ਕਿ ਫਿਰੋਜ਼ ਤੁਗ਼ਲਕ ਨੇ ਮਾਲਵਾ ਨਗਰ ਨੂੰ ਦੋ ਵਾਰੀ ਇਸ ਤਰ੍ਹਾਂ ਲੁੱਟਿਆ ਕਿ ਸ਼ਹਿਰ ਵਿਚ ਮਿੱਟੀ ਤੋਂ ਇਲਾਵਾ ਕੁਝ ਨਜ਼ਰ ਨਹੀਂ ਸੀ ਆਉਂਦਾ। ਭਾਰਤੀਆਂ ਨੂੰ ਉਂਚ ਅਹੁਦਿਆਂ ਤੋਂ ਵਾਂਝੇ ਰੱਖਿਆ ਜਾਂਦਾ ਸੀ। ਬਹੁਤ ਭੇਦ-ਭਾਵ ਕੀਤਾ ਜਾਂਦਾ ਸੀ। ਲੱਖਾਂ ਦੀ ਗਿਣਤੀ ਵਿਚ ਲੋਕਾਂ ਨੂੰ ਮੁਸਲਮਾਨ ਬਣਾਇਆ ਜਾਂਦਾ ਸੀ। ਜਨਤਾ ਬੇਚੈਨ ਹਿਰਦੇ ਨਾਲ ਅਸਲੀ ਸ਼ਾਂਤੀ ਨੂੰ ਲੱਭਣ ਦੀ ਤਲਾਸ਼ ਵਿਚ ਸੀ।