3/21/2010

ਪੰਜ ਕਕਾਰ

ਕੇਸ

ਕੇਸ ਅਕਾਲ ਪੁਰਖ ਦੀ ਮੋਹਰ ਹਨ, ਸਿੱਖ ਗੁਰੂ ਦਾ ਹੁਕਮ ਮੰਨ ਕੇ ਕੇਸਾਂ ਦੀ ਸੰਭਾਲ ਲਈ ਦਸਤਾਰ ਅਤੇ ਕੇਸਕੀ ਸਜਾਉਂਦੇ ਹਨ ਤੇ ਇਨ੍ਹਾਂ ਨੂੰ ਸਦਾ ਲਈ ਕਾਇਮ ਰੱਖਦੇ ਹਨ, ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੇਸਾਂ ਦੀ ਬੇਅਦਬੀ ਨਾ ਕਰਕੇ ਗੁਰੂ ਦੀ ਬਖਸ਼ਸ਼ ਲੈਂਦੇ ਹਨ।

ਕੰਘਾ

ਕੰਘਾ ਕੇਸਾਂ ਦੀ ਸਫਾਈ ਸੰਭਾਲ ਵਾਸਤੇ ਸਿੱਖਾਂ ਦੁਆਰਾ ਵਰਤਿਆ ਜਾਂਦਾ ਹੈ ਅਤੇ ਇਸ ਨੂੰ ਕੇਸਾਂ ਵਿੱਚ ਰੱਖਿਆ ਜਾਂਦਾ ਹੈ। ਕੰਘਾ ਜਿੱਥੇ ਕੇਸਾਂ ਦੀ ਸਫਾਈ ਕਰਦਾ ਹੈ, ਉੱਥੇ ਸਾਨੂੰ ਦਰਸਾਉਂਦਾ ਹੈ ਕਿ ਕੇਸਾਂ ਦੀ ਸਫਾਈ ਦੇ ਨਾਲ ਨਾਲ ਮਨ ਦੀ ਸਫਾਈ ਵੀ ਕੀਤੀ ਜਾਏ।
 [ਕੰਘਾ.JPG]

ਕੜਾ

ਕੜਾ ਦਰਸਾਉਂਦਾ ਹੈ ਕਿ ਸਿੱਖ ਹੁਣ ਗੁਰੂ ਵਾਲਾ ਬਣ ਗਿਆ ਹੈ ਅਤੇ ਇਸ ਪ੍ਰਤਿਗਿਆ ਨੂੰ ਨਿਭਾਉਣ ਲਈ ਸਿੱਖ ਦੇ ਅੰਦਰ ਲੋਹੇ ਵਰਗੀ ਦ੍ਰਿੜਤਾ ਅਤੇ ਬਲ ਪੈਦਾ ਹੋਣਾ ਚਾਹੀਦਾ ਹੈ। ਕੜਾ ਸੁਚੇਤ ਕਰਦਾ ਹੈ ਕਿ ਉਹ ਗੁਰੂ ਦਾ ਸਿੱਖ ਹੈ ਅਤੇ ਹੁਣ ਉਸ ਨੇ ਗੁਰਮਤ ਦੇ ਨਿਯਮ ਪਾਲਣੇ ਹਨ ਅਤੇ ਕੋਈ ਕੁਕਰਮ ਨਹੀਂ ਕਰਨਾ.
 [ਕੜਾ.jpg]

ਕਿਰਪਾਨ

ਕਿਰਪਾਨ ਗੁਰੂ ਸਾਹਿਬ ਦੀ ਬਖਸ਼ਸ਼ ਅਤੇ ਹਉਮੇ ਤੇ ਹੰਕਾਰ ਨੂੰ ਮਾਰਨ ਵਾਲੀ ਸ਼ਕਤੀ ਦਾ ਚਿਨ੍ਹ ਹੈ। ਕਿਰਪਾਨ ਸਦਾ ਗਾਤਰੇ ਵਿੱਚ ਰੱਖਣੀ ਹੈ ਅਤੇ ਗੁਰੂ ਸਾਹਿਬ ਦਾ ਹੁਕਮ ਮੰਨ ਕੇ ਸਰੀਰ ਤੇ ਧਾਰਨ ਕਰਨੀ ਹੈ। ਬੁਰਾਈਆਂ ਦੇ ਅਧੀਨ ਭੈੜੇ ਮਨੁੱਖ ਜੁਲਮ ਕਰਦੇ ਹਨ, ਉਨ੍ਹਾਂ ਤੋਂ ਆਪਣੇ ਆਪ ਦੀ ਅਤੇ ਮਾਨਵਤਾ ਦੀ ਰੱਖਿਆ ਕਰਨ ਦੀ ਪ੍ਰੇਰਨਾ ਕਰਦੀ ਹੈ।
[ਕਿਰਪਾਨ.JPG]

ਕਛਹਿਰਾ

ਕਛਹਿਰਾ ਗੁਰੂ ਸਾਹਿਬ ਜੀ ਦੇ ਹੁਕਮ ਵਿੱਚ ਪਹਿਨਣਾ ਜਰੂਰੀ ਹੈ। ਗੁਰੂ ਸਾਹਿਬ ਜੀ ਦੀ ਇਹ ਬਖਸ਼ੀ ਹੋਈ ਦਾਤ ਸਿੱਖ ਨੂੰ ਆਪਣੀਆਂ ਵਿਸ਼ੇ ਵਿਕਾਰਾਂ ਦੀਆਂ ਵਾਸ਼ਨਾਵਾਂ ਤੇ ਕਾਬੂ ਕਰਨ ਦੀ ਸਿੱਖਿਆ ਦਿੰਦੀ ਹੈ।
 [ਕਛਹਿਰਾ.jpg]