ਪਾਸ਼ ਦੀਆਂ ਕਵਿਤਾਵਾਂ ਦੀ ਪਹਿਲੀ ਕਿਤਾਬ ਲੋਹ-ਕਥਾ 1970 ਵਿੱਚ ਛਪੀ ,ਉਸ ਵੇਲੇ ਪਾਸ਼ ਦੀ ਉਮਰ ਅਜੇ 20 ਸਾਲ ਤੋਂ ਵੀ ਘੱਟ ਸੀ । ਉਸਦੀ ਕਵਿਤਾ ਦੇ ਉਕਸਾਊ ਸੁਭਾਅ ਅਤੇ ਹਥਿਆਰਬੰਦ ਲਹਿਰ ਨਾਲ ਹਮਦਰਦੀ ਰੱਖਣ ਕਰਕੇ,ਪਾਸ਼ ਝੂਠੇ ਕਤਲ ਕੇਸ ਵਿੱਚ ਫਸ ਗਿਆ । ਜਿਸ ਕਰਕੇ ਉਸਨੂੰ 2 ਸਾਲ ਜੇਲ ਕੱਟਣੀ ਪਈ । ਬਰੀ ਹੋਣ ਤੋਂ ਬਾਅਦ ,ਉਹ ਪੰਜ਼ਾਬ ਦੀਆਂ ਮਾਓਵਾਦੀ ਜੱਥੇਬੰਦੀਆਂ ਵਿੱਚ ਸਰਗਰਮ ਹੋ ਗਿਆ । ਇਸ ਤੋਂ ਬਾਅਦ ਉਸ ਨੇ ਸਿਆੜ ਨਾਮੀ ਪਰਚੇ ਦੀ ਸੰਪਾਦਨਾ ਕੀਤੀ । ਪਾਸ਼ ਦੀ ਪ੍ਰਗਤੀਵਾਦੀ ਕਵਿਤਾ ਵਿਦਿਆਰਥੀਆਂ ,ਕਮਿਊਨਿਸਟਾਂ ਅਤੇ ਖੱਬੇ-ਪੱਖੀ ਬੁੱਧੀਜੀਵੀਆਂ ਵਿੱਚ ਬਹੁਤ ਪ੍ਰਸਿੱਧ ਹੋਈ ।
1985 ਵਿੱਚ ਪੰਜਾਬੀ ਸਾਹਿਤ ਅਕਾਦਮੀ ਨੇ ਪਾਸ਼ ਨੂੰ 1 ਸਾਲ ਦੀ ਫੈੱਲੋਸ਼ਿੱਪ ਦਿੱਤੀ । ਪਾਸ਼ ਨੇ ਬਾਹਰਲੇ ਦੇਸ਼ਾਂ ਦੀਆਂ ਕਾਫੀ ਫੇਰੀਆਂ ਲਾਈਆਂ,1986 ਵਿੱਚ ਉਹ ਜੂ.ਅੇਸ.ਏ. ਦੀ ਫੇਰੀ ਸੀ । ਇੱਥੋਂ ਉਸ ਨੇ ਐਂਟੀ 47ਫਰੰਟ ਨਾਮੀ ਪਰਚਾ ਕੱਢਿਆ । ਇਸ ਪਰਚੇ ਵਿੱਚ ਉਸ ਨੇ 1980ਵਿਆਂ ਦੀ ਸਿੱਖ ਕੱਟੜਪੰਥੀਆਂ ਦੀ ,ਅਲੱਗ ਸਿੱਖ ਰਾਸ਼ਟਰ ਖਾਲਿਸਤਾਨ ਦੀ ਮੰਗ ਦਾ ਵਿਰੋਧ ਕੀਤਾ । ਜਿਸ ਕਾਰਨ 23ਮਾਰਚ1988 ਨੂੰ ਅੱਤਵਾਦੀਆਂ ਨੇ ਉਸ ਦੇ ਖੇਤ ਵਿੱਚ ਕਤਲ ਕਰ ਦਿੱਤਾ । ਇਤਫ਼ਾਕ ਨਾਲ 23ਮਾਰਚ1988 ਹੀ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਵੀ ਹੈ । ਇੰਨਾ ਦੇਸ਼ ਭਗਤਾਂ ਨੂੰ ਅੰਗਰੇਜਾਂ ਨੇ ,ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵੇਲੇ ਫਾਂਸੀ ਦੀ ਸਜ਼ਾ ਦੇ ਦਿੱਤੀ ਸੀ ।
- ਲੋਹ ਕਥਾ (1970),
- ਉਡੱਦੇ ਬਾਜ਼ਾਂ ਮਗਰ (1973),
- ਸਾਡੇ ਸਮਿਆਂ ਵਿੱਚ (1978), ਅਤੇ
- ਖਿਲਰੇ ਹੋਏ ਵਰਕੇ (1989)